ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਸਿੰਘ ਕਲੇਰ) ਅੱਜ ਕਾਠਗੜ੍ਹ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਯੂਨਿਟ ਟੌਸਾ ਦੀ ਮੀਟਿੰਗ ਅਭੀ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੇਪਰ ਲੀਕ ਦੇ ਸਦਮੇ ਕਾਰਨ ਸਦੀਵੀ ਵਿਛੋੜਾ ਦੇ ਗਏ ਵਿਦਿਆਰਥੀਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਤੇ ਹੋਏ ਤਸ਼ੱਦਦ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ ਪੇਪਰ ਲੀਕ ਵੱਡਾ ਗੁਨਾਹ ਹੈ ਜਿਸ ਲਈ ਸਰਕਾਰ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਆਵਾਜ ਨੂੰ ਲਾਠੀਆਂ ਨਾਲ ਨਹੀਂ ਦਬਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਧਰਮਿੰਦਰ ਪ੍ਰਧਾਨ ਤੁਰੰਤ ਅਸਤੀਫਾ ਦੇਵੇ। ਵਿਦਿਆਰਥੀਆਂ ਤੇ ਤਸ਼ੱਦਦ ਕਰਨੇ ਵਾਲਿਆ ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਵਿਦਿਆਰਥੀਆ ਨੂੰ ਤੁਰੰਤ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਸਾਥੀ ਕਰਨ ਸਿੰਘ ਰਾਣਾ ਮਨੋਹਰ ਲਾਲ ਪ੍ਤਾਪ ਸਿੰਘ ਵਿਜੇ ਕੁਮਾਰ ਡਾਕਟਰ ਪੰਮੀ ਆਦਿ ਮੌਜੂਦ ਰਹੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






