ਜ਼ਿਲ੍ਹਾ ਵਾਸੀਆਂ ਨੂੰ 14 ਸਤੰਬਰ ਨੂੰ ਲੱਗਣ ਵਾਲੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ’ਤੇ ਸਾਲ 2024 ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ 14 ਸਤੰਬਰ 2024 ਨੂੰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਾਜ ਪਾਲ ਰਾਵਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਜਾਂਦੇ ਹਨ, ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ ਅਤੇ ਉਹ ਵੱਧ ਤੋਂ ਵੱਧ ਪ੍ਰੀ-ਲਿਟੀਗੇਟਿਵ ਕੇਸ ਲੋਕ ਅਦਾਲਤਾਂ ਵਿਚ ਲਗਾ ਕੇ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਤੋਂ ਇਲਾਵਾ ਰੋਜ਼ਾਨਾ ਵੱਖ-ਵੱਖ ਪਿੰਡਾਂ, ਸ਼ਹਿਰਾਂ, ਸਕੂਲਾਂ ਅਤੇ ਕਾਲਜਾਂ ਵਿਚ ਸੈਮੀਨਾਰ ਲਗਵਾ ਕੇ ਲੋਕਾਂ ਨੂੰ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਮਿਲਣ ਵਾਲੇ ਲਾਭਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਸਰਕਾਰ ਵੱਲੋਂ ਮਿਲਣ ਵਾਲੀ ਸਹਾਇਤਾ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ ਅਤੇ ਜਿਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ ਅਤੇ ਉਨ੍ਹਾਂ ਨੂੰ ਵਾਰ-ਵਾਰ ਅਦਾਲਤਾਂ ਦੇ ਚੱਕਰ ਲਗਾਉਣ ਤੋਂ ਵੀ ਛੁਟਕਾਰਾ ਮਿਲ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਸਬੰਧੀ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੀ.ਐੱਲ.ਵੀਆਂ ਵੱਲੋਂ ਜਨਤਕ ਥਾਵਾਂ ‘ਤੇ ਬੈਨਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦਾ ਲਾਭ ਲੈਣ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਸਬੰਧੀ ਵੀ ਸਮੇਂ-ਸਮੇਂ ‘ਤੇ ਦਿਸ਼ਾ -ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ , ਤਾਂ ਜੋ ਲੋਕ ਜਨ ਉਪਯੋਗੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਸਥਾਈ ਲੋਕ ਅਦਾਲਤ ਵਿੱਚ ਸੈਕਸ਼ਨ 22(ਬੀ) ਆਫ ਲੀਗਲ ਸਰਵਿਸਿਜ਼ ਅਥਾਰਟੀ ਐਕਟ, 1987 ਦੇ ਅਨੁਸਾਰ ਵੱਖ ਜਨ ਉਪਯੋਗੀ ਸੇਵਾਵਾਂ ਜਿਵੇਂ ਕਿ ਟਰਾਂਸਪੋਰਟ ਸੇਵਾਵਾਂ, ਡਾਕ, ਟੈਲੀਗਰਾਫ, ਟੈਲੀਫੋਨ, ਹਸਪਤਾਲ ਜਾਂ ਡਿਸਪੈਂਸਰੀ ਸੇਵਾਵਾਂ, ਬੀਮਾ ਸੇਵਾਵਾਂ, ਬੈਂਕਿੰਗ ਸੇਵਾਵਾਂ, ਸਿੱਖਿਆ ਸੇਵਾਵਾ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਆਦਿ ਬਾਰੇ ਕੇਸ ਲਗਾਏ ਜਾਂਦੇ ਹਨ ਅਤੇ ਉਨ੍ਹਾਂ ਦਾ ਬਹੁਤ ਘੱਟ ਸਮੇਂ ਵਿਚ ਨਿਪਟਾਰਾ ਕੀਤਾ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਇਆ ਜਾਂਦਾ ਹੈ।
ਇਥੇ ਇਹ ਵੀ ਵਰਨਣਯੋਗ ਹੈ ਕਿ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਿੰਟ ਮੀਡੀਆ ਅਤੇ ਇਲੈਕਟ੍ਰਾਨਿਕ ਮੀਡੀਏ ਰਾਹੀਂ ਹਰ ਤਰੀਕੇ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਵਿਅਕਤੀ ਲੋਕ ਅਦਾਲਤ ਦਾ ਲਾਭ ਉਠਾਉਣ ਤੋਂ ਵਾਂਝਾ ਨਾ ਰਹੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly