ਰੋਪੜ (ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ): ਸਥਾਨਕ ਸ.ਸ.ਸ.ਸ. ਸਕੂਲ (ਕੰਨਿਆ) ਵਿਖੇ ਕੱਲ੍ਹ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਡਿਪਟੀ ਕਮਿਸ਼ਨਰ ਦਿਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰ. ਸੰਦੀਪ ਕੌਰ ਦੀ ਯੋਗ ਅਗਵਾਈ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਹਰਪ੍ਰੀਤ ਕੌਰ ਵਾਇਸ-ਪ੍ਰਿੰਸੀਪਲ ਨੇ ਦੱਸਿਆ ਕਿ ਇਸ ਦੌਰਾਨ ਸਰੀਰਿਕ ਸਿੱਖਿਆ ਅਧਿਆਪਕਾਂ ਵੱਲੋਂ ਯੋਗ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਤੇ ਸਟਾਫ਼ ਨੂੰ ਵੱਖੋ-ਵੱਖ ਯੋਗ ਕਿਰਿਆਵਾਂ ਕਰਵਾਈਆਂ ਗਈਆਂ ਅਤੇ ਹਰ ਰੋਜ਼ ਯੋਗ ਕਰਨ ਲਈ ਪ੍ਰੇਰਿਤ ਕੀਤਾ। ਐਨ.ਐਸ.ਐਸ. ਟੀਮ ਦੇ ਸਹਿਯੋਗ ਨਾਲ਼ ਹੋਇਆ ਇਹ ਸਮਾਗਮ ਯਾਦਗਾਰੀ ਹੋ ਨਿੱਬੜਿਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly