ਯੋਗੇਂਦਰ ਯਾਦਵ ਕਿਸਾਨ ਮੋਰਚੇ ’ਚੋਂ ਮਹੀਨੇ ਲਈ ਮੁਅੱਤਲ

Swaraj India president Yogendra Yadav

ਨਵੀਂ ਦਿੱਲੀ (ਸਮਾਜ ਵੀਕਲੀ): ਸਵਰਾਜ ਅਭਿਆਨ ਦੇ ਮੁਖੀ ਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂਆਂ ’ਚੋਂ ਇਕ ਯੋਗੇਂਦਰ ਯਾਦਵ ਨੂੰ ਅੱਜ ਇਕ ਮਹੀਨੇ ਲਈ ਮੋਰਚੇ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਲਈ ਯਾਦਵ ਵਲੋਂ ਕੀਤੇ ਟਵੀਟ ਨੂੰ ਅਧਾਰ ਬਣਾਇਆ ਗਿਆ ਹੈ, ਜੋ ਉਨ੍ਹਾਂ ਲਖੀਮਪੁਰ ਖੀਰੀ ਹਿੰਸਾ ’ਚ ਮਾਰੇ ਗਏ ਭਾਜਪਾ ਵਰਕਰ ਸ਼ੁਭਮ ਮਿਸ਼ਰਾ ਦੇ ਪਰਿਵਾਰ ਨਾਲ ਮੁਲਾਕਾਤ ਮਗਰੋਂ ਕੀਤਾ ਸੀ। ਕੁਝ ਕਿਸਾਨ ਜਥੇਬੰਦੀਆਂ ਨੇ ਇਸ ’ਤੇ ਇਤਰਾਜ਼ ਜਤਾਇਆ ਸੀ। ਸੂਤਰਾਂ ਮੁਤਾਬਕ ਅਗਲੇ ਦਿਨਾਂ ਵਿੱਚ ਕੁਝ ਹੋਰ ਆਗੂਆਂ ’ਤੇ ਵੀ ਗਾਜ਼ ਡਿੱਗ ਸਕਦੀ ਹੈ। ਇਕ ਕਿਸਾਨ ਆਗੂ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਯਾਦਵ ਦੀ ਮੁਅੱਤਲੀ ਦਾ ਫੈਸਲਾ ਮੋਰਚੇ ਦੀ ਅੱਜ ਦੀ ਮੀਟਿੰਗ ’ਚ ਲਿਆ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੱਧੂ ਨੂੰ ਪੰਜਾਬ ਅਤੇ ਕਿਸਾਨ ਹਿੱਤਾਂ ਬਾਰੇ ਕੋਈ ਜਾਣਕਾਰੀ ਨਹੀਂ: ਕੈਪਟਨ
Next articleਚੀਨ ਗੈਸ ਧਮਾਕੇ ’ਚ ਚਾਰ ਹਲਾਕ, 47 ਜ਼ਖ਼ਮੀ