ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਪਿਛਲੇ 13 ਸਾਲਾ ਤੋ ਆਮ-ਆਦਮੀ ਪਾਰਟੀ ਵਿਚ ਤਨਦੇਹੀ ਨਾਲ ਸੇਵਾਨਿਭਾਉਣ ਵਾਲੇ ਸੁਰਿੰਦਰ ਸਿੰਘ ਲੱਖਾ ਨੂੰ ਸਵਰਨਕਾਰ ਬੋਰਡ ਦੇ ਹਲਕਾ ਜਗਰਾਉ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਇਸ ਨਿਯੁਕਤੀ ਤੇ ਨਵ-ਨਿਯੁਕਤ ਚੇਅਰਮੈਨ ਸੁਰਿੰਦਰ ਸਿੰਘ ਲੱਖਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਹਲਕਾ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ,ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਕੰਮੀ ਡੱਲਾ ਅਤੇ ਪਾਰਟੀ ਹਾਈਕਮਾਡ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਜਿਮੇਵਾਰੀ ਮੈਨੂੰ ਪਾਰਟੀ ਨੇ ਦਿੱਤੀ ਹੈ।ਮੈ ਇਸ ਜਿਮੇਵਾਰੀ ਨੂੰ ਇਮਾਨਦਾਰੀ ਅਤੇ ਵਫਾਦਾਰੀ ਨਾਲ ਨਿਭਾਵਾਗਾ ਅਤੇ ਪਾਰਟੀ ਦੀ ਚੜ੍ਹਦੀ ਕਲਾਂ ਲਈ ਹਮੇਸਾ ਤੱਤਪਰ ਰਹਾਗਾ ਇਸ ਮੌਕੇ ਉਨ੍ਹਾ ਕਿਹਾ ਕਿ ਜਲਦੀ ਹੀ ਹਲਕਾ ਜਗਰਾਉ ਦੇ ਸਵਰਨਕਾਰਾ ਦੀ ਨਵੀ ਭਰਤੀ ਕੀਤੀ ਜਾਵੇਗੀ ਅਤੇ ਪਾਰਟੀ ਵੱਲੋ ਕੀਤੇ ਲੋਕ ਭਲਾਈ ਦੇ ਕੰਮਾ ਬਾਰੇ ਜਾਣੂ ਕਰਵਾਇਆ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






