ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਅੱਜ ਯੰਗ ਖਾਲਸਾ ਗਰੁੱਪ ਹੁਸ਼ਿਆਰਪੁਰ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਬੋਲਦਿਆਂ ਗਰੁੱਪ ਪ੍ਰਧਾਨ ਸਰਦਾਰ ਜਗਜੀਤ ਸਿੰਘ ਬੱਤਰਾ ਨੇ ਕਿਹਾ ਕਿ ਯੰਗ ਖਾਲਾ ਗਰੁੱਪ ਰਜਿ. ਇਹ ਪਿਛਲੇ 2 ਸਾਲਾਂ ਤੋਂ ਲਗਾਤਾਰ ਗਰੀਬ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਪ੍ਰਦਾਨ ਕਰ ਰਿਹਾ ਹੈ। ਸਾਡੀ ਸੰਸਥਾ ਗਰੀਬ ਪੰਜਾਬੀ ਪਰਿਵਾਰਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਨਾਲ ਖੜੀ ਹੈ। ਗਰੀਬ ਲੜਕੀਆਂ ਦੇ ਵਿਆਹ ‘ਤੇ ਰਾਸ਼ਨ ਦੀ ਮਦਦ ਕੀਤੀ ਜਾਂਦੀ ਹੈ, ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਜਾਂਦੀਆਂ ਹਨ, ਖੂਨਦਾਨ ਕੈਂਪ ਲਗਾਇਆ ਜਾਂਦਾ ਹੈ। ਇਸ ਤੋਂ ਇਲਾਵਾ ਕਲੱਬ ਮੈਂਬਰ ਲੋੜਵੰਦ ਮਰੀਜ਼ਾਂ ਨੂੰ ਖੂਨਦਾਨ ਕਰਨ ਲਈ ਹਮੇਸ਼ਾ ਤਤਪਰ ਰਹਿੰਦੇ ਹਨ।ਇਸ ਮੌਕੇ ਗਗਨਦੀਪ ਸਿੰਘ, ਅਮਰਜੀਤ ਸਿੰਘ, ਭੁਪਿੰਦਰ ਸਿੰਘ, ਸ: ਗੁਰਦੇਵ ਸਿੰਘ, ਸਾਈਕਲਿਸਟ ਬਲਰਾਜ ਸਿੰਘ ਚੌਹਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਸਮੇਂ ਸਰਦਾਰ ਦਲਜੀਤ ਸਿੰਘ, ਬਲਜਿੰਦਰ ਸਿੰਘ, ਰਵਿੰਦਰ ਕੌਰ ਅਤੇ ਡਾ: ਹਰਜਿੰਦਰ ਸਿੰਘ ਓਬਰਾਏ ਸਮੇਤ ਲੋੜਵੰਦ ਪਰਿਵਾਰ ਹਾਜ਼ਰ ਸਨ।
https://play.google.com/store/apps/details?id=in.yourhost.samaj