
ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਕਰੀਬੀ ਪਿੰਡ ਮੋਂਰੋਂ ਵਿਖੇ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ | ਇੱਕ ਨੌਜਵਾਨ ਨੇ ਆਪਣੇ ਘਰ ਨੂੰ ਅੱਗ ਲਗਾ ਦਿੱਤੀ, ਜਿਸ ਕਾਰਣ ਘਰ ਦਾ ਸਾਰਾ ਸਮਾਨ ਜਲ ਕੇ ਰਾਖ ਹੋ ਗਿਆ, ਇੱਥੋਂ ਤੱਕ ਕੇ ਅੱਗ ਲੱਗਣ ਘਰ ਦੇ ਕਮਰਿਆਂ ਦੀਆਂ ਛੱਤਾਂ ਵੀ ਡਿੱਗ ਪਈਆਂ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਮੇਰਾ ਲੜਕਾ ਨਸ਼ੇ ਕਰਨ ਦਾ ਆਦੀ ਹੈ, ਜੋ ਕਿ ਪਿਛਲੇ ਕੁਝ ਦਿਨਾਂ ਤੋਂ ਇੱਕ ਹੋਰ ਲੜਕੇ ਨਾਲ ਮਿਲ ਕੇ ਦਿਨ ਰਾਤ ਨਸ਼ੇ ਕਰ ਰਿਹਾ ਹੈ | ਜਦੋਂ ਮੈਂ ਉਸਨੂੰ ਨਸ਼ੇ ਕਰਨ ਤੋਂ ਰੋਕਣਾ ਚਾਹਿਆ ਤਾਂ ਉਸਨੇ ਗੁੱਸੇ ‘ਚ ਆ ਕੇ ਘਰ ਦੇ ਪੂਰੇ ਸਮਾਨ ਨੂੰ ਅੱਗ ਲਗਾ ਦਿੱਤੀ | ਅੱਗ ਲੱਗਣ ਕਾਰਣ ਪੂਰਾ ਘਰ ਜਲ ਕੇ ਰਾਖ ਤੇ ਤਬਾਹ ਹੋ ਗਿਆ | ਘਟਨਾ ਦੀ ਸੂਚਨਾ ਮਿਲਦਿਆਂ ਹੀ ਅੱਪਰਾ ਪੁਲਿਸ ਨੇ ਉਕਤ ਨੌਜਵਾਨ ਨੂੰ ਗਿ੍ਫਤਾਰ ਕਰਕੇ ਮੁਕੱਦਮਾ ਦਰਜ ਕਰਦੇ ਹੋਏ ਜੇਲ ਭੇਜ ਦਿੱਤਾ ਹੈ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



