*ਪਾਰਟੀ ਦਾ ਝੰਡਾ ਪਾ ਕੇ ਦਿੱਤੀ ਗਈ ਅੰਤਿਮ ਵਿਦਾਈ*
ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਕਾਰਨ ਇਲਾਕੇ ਵਿੱਚ ਸ਼ੋਕ ਦੀ ਲਹਿਰ ਹੈ। ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਅਸ਼ੋਕ ਕਟਾਰੀਆ ਨੇ ਕਿਹਾ ਕਿ ਚੰਦਰ ਮੋਹਨ ਜੇਡੀ ਜੀ ਦਾ ਚਲੇ ਜਾਣਾ ਪਾਰਟੀ ਅਤੇ ਸਮਾਜ ਲਈ ਇੱਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, “ਇਸ ਅਪਾਰ ਦੁੱਖ ਦੀ ਘੜੀ ਵਿੱਚ ਅਸੀਂ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੇ ਹਾਂ। ਅਸੀਂ ਰੱਬ ਅੱਗੇ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਸਬਰ, ਹੌਸਲਾ ਅਤੇ ਭਾਣਾ ਮੰਨਣ ਦੀ ਤਾਕਤ ਬਖ਼ਸ਼ੇ।” ਇਸ ਮੋਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਅਤੇ ਸਮੂਹ ਲੀਡਰਸ਼ਿਪ ਨੇ ਪਾਰਟੀ ਦਾ ਝੰਡਾ ਪਾ ਕੇ ਦਿੱਤੀ ਗਈ ਅੰਤਿਮ ਵਿਦਾਈ l ਅੰਤਿਮ ਸੰਸਕਾਰ ਦੀਆਂ ਰਸਮਾਂ ਦੌਰਾਨ ਚੰਦਰ ਮੋਹਨ ਜੇਡੀ ਦੇ ਭਰਾ ਵੱਲੋਂ ਉਨ੍ਹਾਂ ਨੂੰ ਅਗਨੀ ਭੇਟ ਕੀਤੀ ਗਈ। ਇਸ ਮੌਕੇ ਮਾਹੌਲ ਕਾਫੀ ਗਮਗੀਨ ਸੀ ਅਤੇ ਹਾਜ਼ਰ ਸਭਨਾਂ ਸ਼ਖ਼ਸੀਅਤਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਈ ਦਿੱਤੀ। ਇਸ ਮੌਕੇ ਸੋਗ ਪ੍ਰਗਟ ਕਰਨ ਲਈ ਇਲਾਕੇ ਦੀਆਂ ਕਈ ਪ੍ਰਮੁੱਖ ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਹਾਜ਼ਰ ਸਨ, ਜਿਨ੍ਹਾਂ ਵਿੱਚ ਮੁੱਖ ਰੂਪ ਵਿੱਚ ਸਤਨਾਮ ਜਲਾਲਪੁਰ ਜ਼ਿਲ੍ਹਾ ਪ੍ਰਧਾਨ, ਸਤਨਾਮ ਜਲਵਾਹਾ ਚੇਅਰਮੈਨ ਇਪਰੂਵਮੈਟ ਟਰੱਸਟ ,ਲਲਿਤ ਬਲੂ ਪਾਠਕ ਹਲਕਾ ਇੰਚਾਰਜ ਨਵਾਂਸ਼ਹਿਰ, ਸੇਠੀ ਉਧਨਵਾਲ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ, ਗਗਨ ਅਗਨਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂ ਸ਼ਹਿਰ, ਸੁਨੀਲ ਕੌਸ਼ਲ ਪ੍ਰਧਾਨ ਨਗਰ ਕੌਂਸਲ ਬਲਾਚੌਰ, ਇਸ ਤੋਂ ਇਲਾਵਾ ਸਮੂਹ ਐੱਮ.ਸੀ. ਸਾਹਿਬਾਨ, ਪਾਰਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



