HOME ਆਪ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋ ਗੁਰੂ ਸਾਹਿਬਾਨਾ ਵਿਰੁੱਧ ਕੀਤੀ ਟਿੱਪਣੀ...

ਆਪ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋ ਗੁਰੂ ਸਾਹਿਬਾਨਾ ਵਿਰੁੱਧ ਕੀਤੀ ਟਿੱਪਣੀ ਸਿੱਖ ਵਿਰੋਧੀ ਸੋਚ ਨੂੰ ਦਰਸਾਉਂਦੀ ਹੈ : ਮਾ. ਕੁਲਵਿੰਦਰ ਸਿੰਘ ਜੰਡਾ

2
ਮਾ. ਕੁਲਵਿੰਦਰ ਸਿੰਘ ਜੰਡਾ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਤਰਸੇਮ ਦੀਵਾਨਾ ) – ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਸਿੱਖ ਗੁਰੂਆਂ ਬਾਰੇ ਕੀਤੀ ਟਿੱਪਣੀ ਦੀ ਕਰੜੀ ਨਿੰਦਾ ਕਰਦਿਆਂ “ਸਭਿਆਚਾਰ ਸੰਭਾਲ ਸੁਸਾਇਟੀ” ਦੇ ਪ੍ਰਧਾਨ ਮਾਸਟਰ ਕੁਲਵਿੰਦਰ ਸਿੰਘ ਜੰਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਾਬਕਾ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਕੀਤੀ ਗਈ ਸਿੱਖ ਗੁਰੂ ਸਾਹਿਬਾਨਾ ਵਿਰੁੱਧ ਟਿੱਪਣੀ ਆਮ ਆਦਮੀ ਪਾਰਟੀ ਦੀ ਸਿੱਖ ਵਿਰੋਧੀ ਸੋਚ ਨੂੰ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਵਿਰੁੱਧ ਕੀਤੀ ਇਤਰਾਜ਼ਯੋਗ ਟਿੱਪਣੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਚੁੱਪ ਰਹਿਣਾਂ ਦਰਸਾਉਂਦਾ ਹੈ ਕਿ ਆਮ ਆਦਮੀ ਪਾਰਟੀ ਦੀ ਸੋਚ ਪੂਰੀ ਤਰ੍ਹਾਂ ਸਿੱਖ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿੱਖ ਗੁਰੂਆਂ ਵਿਰੋਧੀ ਸੋਚ ਰੱਖਣ ਵਾਲੀ ਆਮ ਆਦਮੀ ਪਾਰਟੀ ਨੂੰ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਵਿੱਚੋ 2027 ਦੀਆਂ ਵਿਧਾਨ ਸਭਾ ਦੀਆ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ ਕਰਾਕੇ ਇਹਨਾਂ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਵਿਖਾਉਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਸ ਆਗੂ ਨੇ ਅਜਿਹਾ ਘਿਨਾਉਣਾ ਕਾਰਜ ਕਿਤੇ ਹੋਰ ਨਹੀਂ ਬਲਕਿ ਦਿੱਲੀ ਵਿਧਾਨ ਸਭਾ ਦੇ ਅੰਦਰ ਹੀ ਕਰ ਦਿੱਤਾ ਹੈ। ਇਸ ਦੀ ਵੀਡੀਓ ਰਿਕਾਡਿੰਗ ਸ਼ੋਸ਼ਲ ਮੀਡੀਆ ਤੇ ਤੇਜੀ ਨਾਲ ਚੱਲ ਰਹੀ ਹੈ ਜਿਸ ਕਾਰਨ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਆਤਿਸੀ ਮਾਰਲੇਨਾ ਖਿਲਾਫ ਅਪਰਾਧਿਕ ਕਾਰਵਾਈਆਂ ਦੇ ਤਹਿਤ ਕੇਸ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਇਸ ਦੀ ਵਿਧਾਨ ਸਭਾ ਮੈਂਬਰਸ਼ਿਪ ਨੂੰ ਵੀ ਖਾਰਜ਼ ਕੀਤਾ ਜਾਵੇ। ਉਹਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸ਼ੋਸ਼ਲ ਮੀਡੀਆ ਵਿੱਚ ਲਗਾਤਾਰ ਸਿੱਖ ਗੁਰੂਆ ਅਤੇ ਸਿੱਖ ਸ਼ਖਸ਼ੀਅਤਾ ਸਬੰਧੀ ਅਪਮਾਨਜਨਕ ਵੀਡਿਓ ਕਲਿੱਪਸ ਚੱਲ ਰਹੇ ਹਨ ਜਿਸ ਰਾਹੀਂ ਮਹਾਨ ਗੁਰੂ ਸਹਿਬਾਨ ਅਤੇ ਸਿੱਖ ਸਖਸ਼ੀਅਤਾਂ ਦਾ ਘੋਰ ਨਿਰਾਦਰ ਕੀਤਾ ਜਾ ਰਿਹਾ ਹੈ । ਇਹ ਵੀਡਿਓ ਕਲਿੱਪਸ ਜਿਥੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ, ਉਥੇ ਸਮਾਜ ਵਿੱਚ ਬੇਚੈਨੀ ਅਤੇ ਤਣਾਅ ਵੀ ਪੈਦਾ ਕਰ ਰਹੇ ਹਨ। ਉਹਨਾ ਕਿਹਾ ਕਿ ਬਹੁਤ ਸਾਰੀਆਂ ਵੀਡਿਓ ਕਲਿੰਪਸ ਵਿੱਚ ਸਿੱਖ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜੋ ਕਿ ਘੋਰ -ਅਪਮਾਨਜਨਕ ਅਤੇ ਸ਼ਰਮਨਾਕ ਕਾਰਾ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਧੀਆਂ ਦੀ ਲੋਹੜੀ ਮਨਾਉਣਾ ਸਿਰਫ ਇੱਕ ਤਿਉਹਾਰ ਨਹੀਂ, ਸਗੋਂ ਸਮਾਜਿਕ ਸੋਚ ਵਿੱਚ ਬਦਲਾਅ ਲਿਆਉਣਾ ਇੱਕ ਵੱਡਾ ਕਦਮ ਹੈ : ਡਾ.ਆਸ਼ੀਸ਼ ਸਰੀਨ
Next articleਡਿਜੀਟਲ ਲਾਇਬ੍ਰੇਰੀ ਦੀ ਇਤਿਹਾਸਕ ਪ੍ਰਾਪਤੀ : 11 ਵਿਦਿਆਰਥੀਆਂ ਨੇ ਪੀ.ਸੀ.ਐਸ ਮੁਢਲੀ ਪ੍ਰੀਖਿਆ ਕੀਤੀ ਪਾਸ