HOME ਆਪ’ ਦੀ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦਾ ਨਿਕਲਿਆ ਜਨਾਜ਼ਾ, ਸਰਾਬ ਪੀਣ ਨਾਲ...

ਆਪ’ ਦੀ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦਾ ਨਿਕਲਿਆ ਜਨਾਜ਼ਾ, ਸਰਾਬ ਪੀਣ ਨਾਲ 3 ਦੀ ਹੋਈ ਮੌਤ

2
ਫੋਟੋ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਨਾਲ ਹਨ ਨਰੇਸ਼ ਧੀਗਾਨ ਤੇ ਹੋਰ
* ਐਡਵੋਕੇਟ ਘੁੰਮਣ ਨੇ ਜੁਡੀਸ਼ੀਅਲ ਜਾਂਚ, ਪ੍ਰੀਵਾਰ ਨੂੰ 1 ਕਰੋੜ ਰੁਪਏ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਕੀਤੀ ਮੰਗ   
ਲੁਧਿਆਣਾ    (ਸਮਾਜ ਵੀਕਲੀ)    ( ਕਰਨੈਲ ਸਿੰਘ ਐੱਮ.ਏ.) ‘ਨਸ਼ਿਆਂ ਵਿਰੁੱਧ ਜੰਗ’ ਦੀ ਸ਼ੁਰੂ ਕੀਤੀ ਗਈ ਮੁਹਿੰਮ ਦਾ ਜਨਾਜ਼ਾ ਉਸ ਵਕਤ ਇੱਕ ਵਾਰ ਫ਼ੇਰ ਨਿਕਲਦਾ ਨਜ਼ਰ ਆਇਆ ਜਦ ਸ਼ਾਰਾਬ ਪੀਣ ਤੋਂ ਬਾਅਦ 3 ਦੋਸਤਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਛਮੀ ਦੀ ਉੱਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਦੇਰ ਰਾਤ ਸਿਵਲ ਹਸਪਤਾਲ ਵਿਖੇ ਮ੍ਰਿਤਕਾਂ ਦੇ ਪ੍ਰੀਵਾਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਕੀਤਾ। ਐਡਵੋਕੇਟ ਘੁੰਮਣ ਨੇ ਕਿਹਾ ਕਿ ਭਗਵੰਤ ਮਾਨ ਕਾਂਗਰਸ ਦੀ ਸਰਕਾਰ ਵੇਲੇ ਨਸ਼ਿਆਂ ਨਾਲ ਹੋਈਆਂ ਮੌਤਾਂ ਵਕਤ ਇਹ ਰਾਗ ਅਲਾਪਦੇ ਸਨ ਕਿ ਇਹ ਮੌਤਾਂ ਨਸ਼ਿਆਂ ਨਾਲ ਨਹੀਂ, ਮਡਰ ਹੋਏ ਹਨ ਅਤੇ ਇਨ੍ਹਾਂ ਦੇ ਦੋਸ਼ੀਆਂ ਤੇ 302 ਦਾ ਪਰਚਾ ਦਰਜ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਝੂਠ ਅਤੇ ਫਰੇਬ ਦੀ ਰਾਜਨੀਤੀ ਕਰਨ ਵਾਲੇ ਭਗਵੰਤ ਮਾਨ ਦੇ ਕਾਰਜਕਾਲ ਦੌਰਾਨ ਪਿਛਲੇ 3 ਸਾਲਾਂ ਵਿੱਚ ਜਿੰਨੀਆਂ ਵੀ ਮੌਤਾਂ ਹੋਈਆਂ ਹਨ ਭਗਵੰਤ ਮਾਨ ਇਹ ਦੱਸਣ ਕਿ ਅੱਜ ਤੱਕ ਕਿੰਨੇ ਦੋਸ਼ੀਆਂ ਤੇ 302 ਦਾ ਪਰਚਾ ਦਰਜ਼ ਕੀਤਾ ਗਿਆ ਹੈ। ਐਡਵੋਕੇਟ ਘੁੰਮਣ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਪਣੇ ਕੀਤੇ ਤੇ ਪਛਤਾ ਰਹੇ ਹਨ। ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਨਸ਼ਿਆਂ ਦੇ ਸਮਗਲਰਾਂ ਦੀ ਜਗ੍ਹਾ ਆਮ ਲੋਕਾਂ ਤੇ ਭਾਰੂ ਸਾਬਤ ਹੋ ਰਹੀ ਹੈ ਜਿਨ੍ਹਾਂ ਦੇ ਇੱਟ ਬਾਲਿਆਂ ਅਤੇ ਸੀਮੈਂਟ ਦੀਆਂ ਚਾਦਰਾਂ ਵਾਲੇ ਰੈਣ ਵਸੇਰਿਆਂ (ਘਰਾਂ) ਨੂੰ ਢਹਿਢੇਰੀ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਅੱਜ ਉਨ੍ਹਾਂ ਹੱਥਾਂ ਵਿੱਚ ਵੇਚ ਰਹੀ ਹੈ ਜੋ ਦਿੱਲੀ ਦੀ ਸੱਤਾ ਤੇ ਕਾਬਜ ਹੋਣ ਵੇਲੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਸਜਾਵਾਂ ਕੱਟ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲਾਸਾਂ ਤੇ ਲਾਸਾਂ ਦੀ ਲੜਾਈ ਨਹੀਂ ਸਗੋਂ
 ਇਨਸਾਫ਼ ਦੀ ਲੜਾਈ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਦੁੱਖ ਦਾ ਪ੍ਰਗਟਾਵਾ ਕਰਨ ਦੀ ਜਗ੍ਹਾ ਰਾਜਨੀਤੀ ਕਰਨ ਨੂੰ ਪਹਿਲ ਦੇ ਰਹੀ ਹੈ। ਐਡਵੋਕੇਟ ਘੁੰਮਣ ਨੇ ਜੁਡੀਸ਼ੀਅਲ ਇਨਕੁਆਰੀ ਦੀ ਮੰਗ ਦੇ ਨਾਲ ਨਾਲ ਮ੍ਰਿਤਕ ਪ੍ਰੀਵਾਰ ਦੇ ਮੈਂਬਰਾਂ ਨੂੰ ਇੱਕ ਇੱਕ ਕਰੋੜ ਰੁਪਏ ਅਤੇ ਪ੍ਰੀਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ। ਉਨ੍ਹਾਂ ਜਾਂਚ ਕਰ ਰਹੇ ਡਾਕਟਰਾਂ ਨੂੰ ਵੀ ਤਾੜਨਾ ਕੀਤੀ ਕਿ ਉਨ੍ਹਾਂ ਵੱਲੋਂ ਕੀਤੀ ਗਈ ਕਿਸੇ ਵੀ ਗਲਤ ਜਾਂਚ ਨੂੰ ਕੋਰਟ ਵਿੱਚ ਚੈਲੰਜ ਕਰਕੇ ਪ੍ਰੀਵਾਰ ਨੂੰ ਪੂਰਾ ਇਨਸਾਫ ਦਿਵਾਉਣ ਤੱਕ ਕਾਨੂੰਨੀ ਲੜਾਈ ਵੀ ਲੜੀ ਜਾਵੇਗੀ। ਜੇ ਲੋੜ ਪਈ ਤਾਂ ਧਰਨਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ.ਹ.ਸ.ਧਰਮਗੜ੍ਹ (ਬਨੂੜ) ਵਿਖੇ ਸਿਖਰਲੇ ਸਥਾਨ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਦੇ ਵਿਸ਼ੇਸ਼ ਸਨਮਾਨ
Next articleਕੌਂਸਲਰ ਅਮਨ ਬੱਗਾ ਨੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ, ਇਲਾਕਾ ਨਿਵਾਸੀਆਂ ਨੇ ਕੌਂਸਲਰ ਅਮਨ ਬੱਗਾ ਦੀ ਕੀਤੀ ਪ੍ਰਸੰਸਾ