ਜਿਲਾ ਪ੍ਰੀਸ਼ਦ ਮੈਂਬਰ ਕਟਾਰੀਆ ਅਤੇ ਹਨੀ ਜੋਗੇਵਾਲ ਨੇ ਨਵਾਂਸ਼ਹਿਰ ਵਾਰਡ ਨੰਬਰ 2 ਤੋਂ ਜੇਤੂ ਉਮੀਦਵਾਰ ਜਸਕਰਨ ਜੈਜ਼ੀ ਚੋਧਰੀ ਨੂੰ ਦਿੱਤੀ ਵਧਾਈ; ਵੋਟਰਾਂ ਦਾ ਕੀਤਾ ਧੰਨਵਾਦ
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਸਦਕਾ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਅਤੇ ਹਨੀ ਨੰਬਰਦਾਰ ਜੋਗੇਵਾਲ ਨੇ ਨਵਾਂਸ਼ਹਿਰ ਵਾਰਡ ਨੰਬਰ 2 ਤੋਂ ਪਾਰਟੀ ਦੇ ਸ਼ਾਨਦਾਰ ਜਿੱਤ ਦਰਜ ਕਰਨ ਵਾਲੇ ਉਮੀਦਵਾਰ ਜਸਕਰਨ ਜੈਜ਼ੀ ਚੋਧਰੀ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਹਲਕੇ ਦੇ ਵੋਟਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਅਤੇ ਹਨੀ ਨੰਬਰਦਾਰ ਜੋਗੇਵਾਲ ਨੇ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਹਿੱਤੂ ਨੀਤੀਆਂ ‘ਤੇ ਜਨਤਾ ਦੀ ਲੱਗੀ ਵੱਡੀ ਮੋਹਰ ਹੈ। ਉਨ੍ਹਾਂ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਦੀਆਂ ਰਾਜਨੀਤਿਕ ਚਾਲਾਂ ਨੂੰ ਨਕਾਰ ਕੇ ‘ਆਪ’ ਦੀ ਇਮਾਨਦਾਰ ਅਤੇ ਵਿਕਾਸਵਾਦੀ ਸੋਚ ਦੇ ਨਾਲ ਚੱਲ ਰਹੇ ਹਨ। ਆਗੂਆਂ ਨੇ ਭਰੋਸਾ ਦਿਵਾਇਆ ਕਿ ਜੇਤੂ ਉਮੀਦਵਾਰ ਜਸਕਰਨ ਚੋਧਰੀ ਜੈਜ਼ੀ ਵਾਰਡ ਨੰਬਰ 2 ਦੇ ਨਿਵਾਸੀਆਂ ਦੀਆਂ ਉਮੀਦਾਂ ‘ਤੇ ਪੂਰੇ ਖਰੇ ਉਤਰਨਗੇ ਅਤੇ ਬਿਨਾਂ ਕਿਸੇ ਪੱਖਪਾਤ ਦੇ ਵਾਰਡ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦੇਣਗੇ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਜੇਤੂ ਉਮੀਦਵਾਰ ਦੇ ਪੱਖ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


