ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਗੁੱਝੇ ਸਿਆਸਤਦਾਨ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਜਨਮ-ਦਿਨ ਯੂਥ ਅਕਾਲੀ ਆਗੂ ਸ੍ਰ: ਜਸਦੀਪ ਸਿੰਘ ਕਾਉਂਕੇ ਦੀ ਅਗਵਾਈ ਹੇਠ ਬੱਚਿਆਂ ਵੱਲੋਂ ਬੂਟੇ ਲਗਵਾ ਕੇ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਸ੍ਰ: ਸਿਮਰਨਜੀਤ ਸਿੰਘ ਹਨੀ ਅਤੇ ਸੁਰਜੀਤ ਸਿੰਘ ਪੰਮਾ ਨੇ ਆਖਿਆ ਕਿ ਸ੍ਰ: ਬਾਦਲ ਸਰਬ ਧਰਮ ਏਕਤਾ ਦੀ ਗੱਲ ਕਰਨ ਵਾਲੇ ਅਤੇ ਵਾਤਾਵਰਣ ਪ੍ਰੇਮੀ ਸਨ। ਇਸ ਕਾਰਨ ਉਹਨਾਂ ਦੇ ਜਨਮ-ਦਿਨ ਤੇ ਬੱਚਿਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਬੂਟੇ ਪਾਰਕਾਂ ਵਿੱਚ ਲਗਾਏ ਗਏ ਹਨ ਅਤੇ ਇਹਨਾਂ ਦੀ ਸਾਂਭ ਸੰਭਾਲ ਵੀ ਇਹੀ ਕਰਨਗੇ । ਕਾਉਂਕੇ ਨੇ ਆਖਿਆ ਕਿ ਅੱਜ ਸਾਰਾ ਪੰਜਾਬ ਸ਼੍ਰੋਮਣੀ ਅਕਾਲੀ ਦਲ ਨੂੰ ਯਾਦ ਕਰ ਰਿਹਾ ਹੈ ਕਿ ਕਿਸ ਤਰ੍ਹਾਂ ਗਲੀ ਗਲੀ ਜਾ ਕੇ ਸ੍ਰ: ਬਾਦਲ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਸਨ । ਉਹਨਾਂ ਆਖਿਆ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੀ ਹੈ ਅਤੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਹੀ ਲੋਕ ਫਤਵਾ ਦੇਣਗੇ ।ਇਸ ਮੌਕੇ ਪ੍ਰਿਤਪਾਲ ਸਿੰਘ ਰੰਧਾਵਾ, ਬਲਜਿੰਦਰ ਸਿੰਘ, ਮਨਪ੍ਰੀਤ ਮੰਨਾ, ਹਰਪ੍ਰੀਤ ਸਿੰਘ ਟੌਹੜਾ, ਅਮਿਤ ਸਿੰਗਲਾ, ਗੁਰਦੀਪ ਸਿੰਘ ਢੀਂਗਰਾ, ਮਨਪ੍ਰੀਤ ਕੱਕੜ, ਰਜਿੰਦਰ ਗੌਰਵ ਮਲਹੋਤਰਾ, ਗੁਰਦੀਪ ਸਿੰਘ ਅਰੋੜਾ ਆਦਿ ਪ੍ਰਮੁੱਖ ਤੌਰ ਤੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



