HOME ਨੌਜਵਾਨਾਂ ਤੇ ਵਿਦਿਆਰਥੀਆਂ ਦੇ ਅੰਦੋਲਨ ਨੇ ਖੱਬੇ ਪੱਖੀ ਲਹਿਰ ਨੂੰ ਮਜ਼ਬੂਤ ਕਰਨ...

ਨੌਜਵਾਨਾਂ ਤੇ ਵਿਦਿਆਰਥੀਆਂ ਦੇ ਅੰਦੋਲਨ ਨੇ ਖੱਬੇ ਪੱਖੀ ਲਹਿਰ ਨੂੰ ਮਜ਼ਬੂਤ ਕਰਨ ਵੱਲ ਤੇਜ਼ੀ ਨਾਲ ਵਧਾਇਆ ਇੱਕ ਕਦਮ — ਕਾਮਰੇਡ ਹਰਦੇਵ ਅਰਸ਼ੀ

2

1 ਸਤੰਬਰ ਦੀ ਦਿੱਲੀ ਰੈਲੀ ਵਿੱਚ ਫਰੀਦਕੋਟ ਤੋਂ ਸੈਕੜੇ ਵਰਕਰ ਸ਼ਾਮਲ ਹੋਣਗੇ -ਚਾਵਲਾ 

ਸੀ ਪੀ ਆਈ ਜ਼ਿਲ੍ਹਾ ਫਰੀਦਕੋਟ ਦੀ ਜ਼ਿਲ੍ਹਾ ਕੌਂਸਲ ਦੀ ਹੋਈ ਮੀਟਿੰਗ 

 ਫ਼ਰੀਦਕੋਟ   (ਸਮਾਜ ਵੀਕਲੀ)   (ਸ਼ਿਵਨਾਥ ) ਨੌਜਵਾਨਾਂ ਤੇ ਵਿਦਿਆਰਥੀਆਂ ਦੇ ਅੰਦੋਲਨ ਨੇ ਖੱਬੇ ਪੱਖੀ ਲਹਿਰ ਨੂੰ ਮਜ਼ਬੂਤ ਕਰਨ ਵੱਲ ਤੇਜ਼ੀ ਨਾਲ ਕਦਮ ਅੱਗੇ ਵਧਾਏ ਹਨ। ਇਸ ਸੰਘਰਸ਼ ਨੇ ਸੰਘਰਸ਼ਾਂ ਦੇ ਇਤਿਹਾਸ ਵਿੱਚ ਕਿਸਾਨ ਅੰਦੋਲਨ , ਪੰਜਾਬ ਯੂਨੀਵਸਟੀ ਚੰਡੀਗੜ੍ਹ ਦੇ ਅੰਦੋਲਨ ਤੋਂ ਬਾਅਦ ਹੁਣ ਤੀਜੀ ਵਾਰ ਲੋਕ ਸੰਘਰਸ਼ ਅੱਗੇ ਝੁਕਣ ਲਈ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਨੂੰ ਮਜਬੂਰ ਕੀਤਾ ਹੈ। ਕਾਮਰੇਡ ਅਰਸ਼ੀ ਨੇ ਅੱਗੇ ਕਿਹਾ ਕਿ ਵਿਦਿਆਰਥੀ ਸੰਗਠਨਾਂ ਦੀ ਇਹ ਜਿੱਤ ਖੱਬੇ ਪੱਖ ਲਈ ਇੱਕ ਮਹੱਤਵਪੂਰਨ ਸਫਲਤਾ ਮੰਨੀ ਜਾ ਰਹੀ ਹੈ ਕਿਉਂਕਿ ਖੱਬੇ ਪੱਖੀ ਵਿਦਿਆਰਥੀ ਸੰਗਠਨਾਂ ਨੇ ਇਸ ਅੰਦੋਲਨ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਇਸ ਕਰਕੇ ਹੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅੰਦੋਲਨ ਅੱਗੇ ਝੁਕਦਿਆਂ ਅਸਤੀਫਾ ਦੇਣ ਅਤੇ ਹੁਕਮਰਾਨ ਮੋਦੀ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਿਆ। ਇਹ ਸਭ ਕੁਝ ਖੱਬੇ ਪੱਖੀ ਲਹਿਰ ਲਈ ਇੱਕ ਸ਼ੁਭ ਸੰਕੇਤ ਕਿਹਾ ਜਾ ਸਕਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫਰੀਦਕੋਟ ਕੌਂਸਲ ਦੀ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਵੱਲੋਂ ਕੀਤਾ ਗਿਆ। ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ,ਜ਼ਿਲ੍ਹਾ ਮੀਤ ਸਕੱਤਰ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ , ਵਿੱਤ ਸਕੱਤਰ ਗੁਰਚਰਨ ਸਿੰਘ ਮਾਨ , ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ , ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਵੀਰ ਸਿੰਘ ਕੰਮੇਆਣਾ , ਕਾਮਰੇਡ ਗੋਰਾ ਪਿਪਲੀ ਅਤੇ ਸਲਾਹਕਾਰ ਬਲਕਾਰ ਸਿੰਘ ਸਹੋਤਾ, ਨੌਜਵਾਨ ਆਗੂ ਚਰਨਜੀਤ ਸਿੰਘ ਚਮੇਲੀ ਨੇ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਦੀ ਕੌਮੀ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ 1 ਸਤੰਬਰ ਨੂੰ ਦਿੱਲੀ ਚੱਲੋ ਬਦਲਾਅ ਰੈਲੀ ਅਤੇ ਇਸ ਰੈਲੀ ਦੀ ਤਿਆਰੀ ਲਈ 6 ਅਗਸਤ ਤੋਂ 15 ਅਗਸਤ ਤੱਕ ਪਿੰਡ ਪੱਧਰ ਤੇ ਜਨ ਸੰਪਰਕ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਇਹਨਾਂ ਪ੍ਰੋਗਰਾਮਾਂ ਦੀ ਤਿਆਰੀ ਲਈ 3 ਅਗਸਤ ਨੂੰ ਸਵੇਰੇ 8-30ਵਜੇ ਸ਼ਹੀਦ ਕਾਮਰੇਡ ਅਮੋਲਕ ਭਵਨ ਫਰੀਦਕੋਟ ਵਿਖੇ ਜ਼ਿਲ੍ਹਾ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਕਰਕੇ ਸਮੁੱਚੇ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗੀ। ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਨੇ ਅੱਗੇ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਤੋਂ ਸੈਕੜੇ ਵਰਕਰ 1 ਸਤੰਬਰ ਦੀ ਦਿੱਲੀ ਰੈਲੀ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਗਿੱਲ, ਪ੍ਰਦੀਪ ਸਿੰਘ ਬਰਾੜ, ਜਗਤਾਰ ਸਿੰਘ ਸਾਬਕਾ ਸਰਪੰਚ ਭਾਣਾ, ਮੁਖਤਿਆਰ ਸਿੰਘ ਭਾਣਾ, ਗੁਰਦੀਪ ਸਿੰਘ ਦੀਪ ਸਿੰਘ ਵਾਲਾ,, ਜਸਪਾਲ ਸਿੰਘ ਦੀਪ ਸਿੰਘ ਵਾਲਾ, ਜਗਤਾਰ ਸਿੰਘ ਪੱਪੀ ਰਾਜੋ ਵਾਲਾ, ਗੁਰਦੀਪ ਭੋਲਾ, ਬੋਹੜ ਸਿੰਘ ਔਲਖ, ਰੇਸ਼ਮ ਸਿੰਘ ਜਿਉਣ ਵਾਲਾ, ਨਾਇਬ ਸਿੰਘ ਘਣੀਏ ਵਾਲਾ, ਸ਼ਿਵ ਕੁਮਾਰ ਸ਼ਰਮਾ ਔਲਖ ਅਤੇ ਕੁਲਵੰਤ ਸਿੰਘ ਕੰਤਾ ਔਲਖ, ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleThe Wait is Finally OVER! Vishesh Bhatt Brings Back Emraan Hashmi as Shivam Pandit After 19 Years; Awarapan 2 Teaser Out Now!
Next articleਪੈਰਿਸ ਦੀ ਇੱਕ ਗਲੀ ‘ਤੇ ਇੱਕ ਪਾਗਲ ਚਾਕੂਧਾਰੀ ਨੇ ਇੱਕ ਗਰਭਵਤੀ ਔਰਤ ਸਮੇਤ ਤਿੰਨ ਔਰਤਾਂ ‘ਤੇ ਬੇਰਹਿਮੀ ਨਾਲ ਚਾਕੂ ਨਾਲ ਹਮਲਾ ਕਰ ਦਿੱਤਾ।