ਕਪੂਰਥਲਾ ,(ਸਮਾਜ ਵੀਕਲੀ) ( ਕੌੜਾ ) – ਯੂਥ ਭਾਜਪਾ ਨੇ ਸੰਗਠਨ ਦਾ ਵਿਸਥਾਰ ਕਰਦਿਆਂ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ।ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨਾਲ ਵਿਚਾਰ ਵਟਾਂਦਰਾ ਕਰਕੇ ਇਹ ਨਿਯੁਕਤੀਆਂ ਕੀਤੀਆਂ ਹਨ।ਉਨ੍ਹਾਂਨੇ ਦੱਸਿਆ ਕਿ ਸੁਮਿਤਪਾਲ ਨੂੰ ਯੂਥ ਭਾਜਪਾ ਦਾ ਸੋਸ਼ਲ ਮੀਡੀਆ ਇੰਚਾਰਜ ਤੇ ਹਰਸ਼ਦੀਪ ਸਿੰਘ ਨੂੰ ਜ਼ਿਲ੍ਹਾ ਯੂਥ ਸਕੱਤਰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਨੇ ਕਿਹਾ ਕਿ ਯੂਥ ਭਾਜਪਾ ਦੇ ਦੋਵੇਂ ਆਗੂਆਂ ਦੀ ਨਿਯੁਕਤੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਕਦਮ ਹੈ। ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਨੇ ਜ਼ਿਲ੍ਹਾ ਅਹੁਦੇਦਾਰਾਂ ਅਤੇ ਕਾਰਜਕਾਰਨੀ ਮੈਂਬਰਾਂ ਨੂੰ ਯੂਥ ਭਾਜਪਾ ਦੇ ਵਿਸਤਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਦਾ ਸੱਦਾ ਵੀ ਦਿੱਤਾ।ਨਵ-ਨਿਯੁਕਤ ਜ਼ਿਲ੍ਹਾ ਯੂਥ ਸੋਸ਼ਲ ਮੀਡੀਆ ਇੰਚਾਰਜ ਸੁਮਿਤਪਾਲ ਸਿੰਘ ਅਤੇ ਜ਼ਿਲ੍ਹਾ ਸਕੱਤਰ ਹਰਸ਼ਦੀਪ ਸਿੰਘ ਨੇ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਾਜਪਾ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਮੌਕੇ ਸੰਨੀ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਗਰੀਬ ਕਿਸਾਨ ਨੌਜਵਾਨਾਂ ਲਈ ਲਗਾਤਾਰ ਸਕੀਮਾਂ ਲੈ ਕੇ ਆ ਰਹੀ ਹੈ।ਵਿਰੋਧੀ ਧਿਰ ਦਾ ਕੰਮ ਸਿਰਫ ਵਿਰੋਧ ਕਰਨਾ ਹੈ।ਜਨਧਨ ਖਾਤੇ ਹੋਣ ਜਾਂ ਕਿਸਾਨਾਂ ਦੇ ਖਾਤਿਆਂ ਵਿੱਚ 6000 ਰੁਪਏ ਜਮ੍ਹਾ ਕਰਵਾਉਣਾ ਜਾਂ ਅਗਨੀਵੀਰ ਯੋਜਨਾ ਦੇ ਤਹਿਤ ਹਰ ਘਰ ਨੂੰ ਸਰਕਾਰੀ ਨੌਕਰੀ ਦੇਣਾ,ਇਨ੍ਹਾਂ ਸਾਰਿਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਣਾ ਹੋਵੇਗਾ।ਇਸ ਲਈ ਸਾਰੇ ਯੂਥ ਭਾਜਪਾ ਆਗੂਆਂ ਨੂੰ ਮਿਲਕੇ ਯੂਥ ਭਾਜਪਾ ਨੂੰ ਮਜ਼ਬੂਤ ਕਰਨਾ ਹੈ।ਉਨ੍ਹਾਂ ਕਿਹਾ ਕਿ ਸਮੁੱਚੀ ਕਾਰਜਕਾਰਨੀ ਨੂੰ ਮਿਲ ਕੇ ਹਰ ਪਿੰਡ-ਬੂਥ ਪੱਧਰ ਤੱਕ ਯੁਵਾ ਮੋਰਚਾ ਨੂੰ ਮਜ਼ਬੂਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨੂੰ ਮਜਬੂਤ ਕਰਨਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly