ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਮਨਸਿਮਰਨ ਸਿੰਘ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਮਨਸਿਮਰਨ ਸਿੰਘ ਨੇ ਮਜੀਠੀਆ ਨੂੰ ਵਧਾਈਆਂ ਦਿੱਤੀਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਵਚਨਬੱਧਤਾ ਦੁਹਰਾਈ। ਮੁਲਾਕਾਤ ਦੌਰਾਨ ਉਨ੍ਹਾਂ ਦੀ ਸੂਬੇ ਦੀ ਮੌਜੂਦਾ ਰਾਜਨੀਤਕ ਅਤੇ ਸਮਾਜਿਕ ਸਥਿਤੀ ’ਤੇ ਵੀ ਵਿਸਥਾਰ ਨਾਲ ਗੱਲਬਾਤ ਹੋਈ। ਮਜੀਠੀਆ ਨੇ ਕਿਹਾ ਕਿ ਪੰਜਾਬ ਇਸ ਵੇਲੇ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ ਕਾਨੂੰਨ-ਵਿਵਸਥਾ, ਕਿਸਾਨੀ ਸੰਕਟ, ਨੌਜਵਾਨਾਂ ਵਿੱਚ ਵਧਦੀ ਬੇਰੁਜ਼ਗਾਰੀ ਅਤੇ ਨਸ਼ਿਆਂ ਦਾ ਮਸਲਾ ਸ਼ਾਮਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਵਿੱਚ ਨਾਕਾਮ ਰਹੀ ਹੈ। ਮਜੀਠੀਆ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਬਣ ਕੇ ਖੜ੍ਹਾ ਰਹਿਆ ਹੈ ਅਤੇ ਅਗਲੇ ਸਮੇਂ ਵਿੱਚ ਵੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗਾ। ਇਸ ਮੌਕੇ ਮਨਸਿਮਰਨ ਸਿੰਘ ਨੇ ਕਿਹਾ ਕਿ ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਨਾਲ ਮਜ਼ਬੂਤੀ ਨਾਲ ਜੁੜਿਆ ਹੋਇਆ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਯੂਥ ਵਿੰਗ ਪਾਰਟੀ ਦੀ ਮਜ਼ਬੂਤੀ ਲਈ ਮੈਦਾਨ ਵਿੱਚ ਡਟ ਕੇ ਕੰਮ ਕਰੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



