HOME ਨੌਜਵਾਨ ਵਰਗ ਸਮਾਜ ਸੇਵਾ ‘ਤੇ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਲਈ ਵੱਡਮੁੱਲਾ...

ਨੌਜਵਾਨ ਵਰਗ ਸਮਾਜ ਸੇਵਾ ‘ਤੇ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਲਈ ਵੱਡਮੁੱਲਾ ਯੋਗਦਾਨ ਪਾ ਸਕਦਾ ਹੈ -ਪ੍ਰੋਫੈਸਰ ਸੁਨੇਤ

2

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਵਿਦਿਆਰਥੀ ਵਰਗ ਨੂੰ ਵਿਦਿਆ ਪ੍ਰਾਪਤ ਕਰਨ ਦੇ ਨਾਲ ਨਾਲ ਸਮਾਜਿਕ ਭਲਾਈ ਦੇ ਕਾਰਜਾਂ ਨਾਲ ਜੁੜਨ ਆਪਣੇ ਆਸ ਪਾਸ ਦੇ ਸਮਾਜ ਅਤੇ ਇਲਾਕੇ ਦੀਆਂ ਸਮੱਸਿਆਂਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ ਅਤੇ ਗਰੀਬ ਪਰਿਵਾਰਾਂ ਦੀ ਮਦਦ ਕਰਨ ਉਨ੍ਹਾਂ ਨੂੰ ਵਿਦਿਆ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ, ਸਮਾਜ ਵਿਚ ਖੂਨ ਦਾਨ, ਨੇਤਰ ਦਾਨ ਅਤੇ ਅੰਗ ਦਾਨ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ ਵੱਲੋਂ ਉਘੀ ਸਮਾਜ ਸੇਵੀ ਸੰਸਥਾ ਨੇਤਰ ਦਾਨ ਐਸੋਸੀਏਸ਼ਨ ਨਾਲ ਵਿਸ਼ੇਸ਼ ਪਰੋਗਰਾਮ ਉਲੀਕੇ ਗਏ ਹਨ। ਇਸ ਮੁਹਿਮ ਤਹਿਤ ਵਿਦਿਆਰਥੀਆਂ ਦੀ ਵਿਸ਼ੇਸ਼ ਟੀਮ ਵੱਲੋਂ ਭਾਈ ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ ਵਿਖੇ ਪਹੁੰਚੀ । ਇਸ ਮੌਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਜਿਹਨਾਂ ਨੂੰ ਆਪਣੇ ਵਿਦਿਆਰਥੀ ਸਮੇਂ ਤੋਂ ਹੀ ਖੂਨ ਦਾਨ ਸੇਵਾ ਅਤੇ ਹੋਰ ਸਮਾਜਿਕ ਕਾਰਜਾਂ ਨਾਲ ਜੁੜਨ ਦਾ ਸੁਭਾਗ ਪ੍ਰਾਪਤ ਹੋਇਆ ਵੱਲੋਂ ਖੂਨ ਦਾਨ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਤੇ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਨਿਵਾਸੀ ਪਿੰਡ ਨੰਗਲ ਫ਼ਿਦਾ ਨੇੜੇ ਆਦਮਪੁਰ ਵੱਲੋਂ ਖੂਨ ਦਾਨ ਕੀਤਾ ਗਿਆ ਅਤੇ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਦਿੱਤਾ ਕਿ ਖੂਨ ਦਾਨ ਦੀ ਸੇਵਾ ਕਰਕੇ ਅਸੀਂ ਕਿਸੇ ਦੀ ਕੀਮਤੀ ਜਿੰਦਗੀ ਨੂੰ ਬਚਾ ਸਕਦੇ ਹਾਂ। ਇਸ ਮੌਕੇ ਤੇ ਭਾਈ ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ ਦੇ ਪ੍ਰਧਾਨ ਜਸਦੀਪ ਸਿੰਘ ਪਾਹਵਾ, ਨੇਤਰ ਦਾਨ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਮਨਮੋਹਨ ਸਿੰਘ ਸਰਪ੍ਰਸਤ, ਉਪ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰੇਮ ਸੈਣੀ, ਜਤਿੰਦਰ ਕੌਰ, ਕੁਮ ਕੁਮ ਸੂਦ , ਦਿਲਬਾਗ ਸਿੰਘ, ਕਾਲਜ ਕੋਆਰਡੀਨੇਟਰ ਪ੍ਰੋਫੈਸਰ ਪਲਵਿੰਦਰ ਕੌਰ ਵੱਲੋਂ ਖੂਨ ਦਾਨ ਕਰਨ ਵਾਲੀ ਵਿਦਿਆਰਥਣ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਵਿਦਿਆਰਥੀਆਂ ਵੱਲੋਂ ਸਮਾਜ ਸੇਵੀ ਕਾਰਜਾਂ ਵਿੱਚ ਭਾਰੀ ਉਤਸ਼ਾਹ ਅਤੇ ਵਿਖਾਈ ਜਾ ਰਹੀ ਦਿਲਚਸਪੀ ਨੂੰ ਦੇਖਦਿਆਂ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਹ ਵਿਦਿਆਰਥੀ ਆਪਣੇ ਜੀਵਨ ਦੇ ਸੁਪਨੇ ਪੂਰੇ ਕਰਨਗੇ। ਇਸ ਦੇ ਨਾਲ ਨਾਲ ਇਕ ਦਿਨ ਸਮਾਜ ਦੇ ਕਲਿਆਣ ਅਤੇ ਦੇਸ਼ ਦੀ ਤਰੱਕੀ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਉਰਮਿਲਾ ਦੇਵੀ ਕਾਲਜ ਆਫ਼ ਆਯੂਰਵੇਦਾ ਸਾਇੰਸਜ਼ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ
Next articleਸਵ: ਅਰਪਨਦੀਪ ਹੀਰਾ ਸੂੰਢ ਦੇ 21ਵੇਂ ਜਨਮ ਦਿਨ ‘ਤੇ ਤੀਜਾ ਫਰੀ ਮੈਡੀਕਲ ਕੈਂਪ ਲਗਾਇਆ