ਨਵਾਂ ਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫੀਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਿਚਾਰ ਚਰਚਾ ਕਰਦਿਆਂ ਸ ਗੁਲਪ੍ਰੀਤ ਸਿੰਘ ਔਲਖ ਮਾਨਯੋਗ ਡਿਪਟੀ ਕਮਿਸ਼ਨਰ ਐੱਸ.ਬੀ.ਐੱਸ.ਨਗਰ ਜੀ ਨੇ ਜਿਲ੍ਹਾ ਐੱਸ.ਬੀ.ਐੱਸ ਨਗਰ ਦੀਆਂ ਯੁਵਕ ਸੇਵਾਵਾਂ ਕਲੱਬਾ ਬਾਬਤ ਜਾਣਕਾਰੀ ਹਾਸਲ ਕੀਤੀ ਉਹਨਾਂ ਦੱਸਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ (ਗੈਰ ਸਰਗਰਮ) ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਮਿਤੀ 21 ਜਨਵਰੀ 2026 ਦੇ ਅਖਬਾਰਾਂ ਵਿੱਚ ਦਿੱਤੇ ਗਏ ਪਬਲਿਕ ਨੋਟਿਸ ਰਾਂਹੀ ਲਿਆ ਗਿਆ ਹੈ। ਇਸ ਲਈ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਨੂੰ ਜਨਤਕ ਨੋਟਿਸ ਰਾਹੀਂ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਜਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਐੱਸ.ਬੀ.ਐੱਸ ਨਗਰ ਦੇ ਦਫਤਰ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਨੋਟਿਸ ਦੀ ਪਾਲਣਾ ਹਿੱਤ ਮਿਤੀ- 13 ਮਾਰਚ ਦਿਨ ਸੋਮਵਾਰ ਤੱਕ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ (2023-24, 2024-25 ਅਤੇ 2025-26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਾਹਿਤ ਮੁਹੱਈਆ ਕਰਵਾਉਣ। ਨਵੀ ਯੂਥ ਪਾਲਿਸੀ ਤਹਿਤ ਕਲੱਬਾਂ ਵੱਲੋਂ ਕਾਰਗੁਜਾਰੀ ਰਿਪੋਰਟ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਉਣੀ ਜਰੂਰੀ ਹੋਵੇਗੀ। ਸ੍ਰੀ ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਨੇ ਦੱਸਿਆ ਕਿ ਇਸ ਮੌਕੇ ਵਿਭਾਗ ਨਾਲ 341 ਯੁਵਕ ਸੇਵਾਵਾਂ ਕਲੱਬ ਐਫੀਲੀਏਟਿਡ ਹਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



