ਲੁਧਿਆਣਾ (ਸਮਾਜ ਵੀਕਲੀ): ਅੱਜ ਇਥੇ ਭਾਜਪਾ ਦਾ ਦਫਤਰ ਘੇਰਨ ਗਏ ਯੂਥ ਕਾਂਗਰਸੀ ਤੇ ਭਾਜਪਾ ਵਰਕਰ ਆਹਮੋ-ਸਾਹਮਣੇ ਹੋ ਗਏ। ਦੋਵਾਂ ਧਿਰਾਂ ਵਿਚਾਲੇ ਤਲਖ਼ੀ ਬਾਅਦ ਖੁੱਲ੍ਹ ਕੇ ਇੱਟਾਂ ਤੇ ਪੱਥਰ ਚੱਲੇ। ਮਾਹੌਲ ਨੂੰ ਸ਼ਾਂਤ ਕਰਨ ਤੇ ਦੋਵਾਂ ਧਿਰਾਂ ਨੂੰ ਖਿੰਡਾਉਣ ਲਈ ਪੁਲੀਸ ਨੇ ਲਾਠੀਚਾਰਜ ਕੀਤਾ। ਪੁਲੀਸ ਵੱਲੋਂ ਭਾਵੇਂ ਹਾਲਾਤ ਕਾਬੂ ਹੇਠ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਹਾਲਾਤ ਤਣਾਅਪੂਰਨ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly