ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਯੂਥ ਕਾਂਗਰਸ ਜ਼ਿਲ੍ਹਾ ਨਵਾਂਸ਼ਹਿਰ ਦੇ ਨਵ-ਨਿਯੁਕਤ ਪ੍ਰਧਾਨ ਇੰਜੀਨੀਅਰ ਹਿੱਤਰਾਜ ਚੌਧਰੀ ਜੰਡੀ ਵੱਲੋਂ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਅੱਜ ਚੰਡੀਗੜ੍ਹ ਵਿਖੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮਨੀਸ਼ ਤਿਵਾੜੀ ਵੱਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹਿਤਰਾਜ ਜੰਡੀ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਸਾਥੀਆਂ ਦਾ ਉਚੇਚੇ ਤੌਰ ‘ਤੇ ਨਿੱਘਾ ਸੁਆਗਤ ਕੀਤਾ ਗਿਆ। ਐਮ.ਪੀ. ਤਿਵਾੜੀ ਨੇ ਖ਼ੁਦ ਇੰਜੀ. ਹਿੱਤਰਾਜ ਜੰਡੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਇਸ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਲਈ ਹਾਰਦਿਕ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸੁਰਿੰਦਰ ਸਿੰਘ, ਅਮਨਦੀਪ ਅਤੇ ਚਮਕੌਰ ਸਾਹਿਬ ਤੋਂ ਰਵਿੰਦਰ ਸਿੰਘ ਬਿੱਲਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ, ਜਿਨ੍ਹਾਂ ਦਾ ਵੀ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਨੌਜਵਾਨਾਂ ਦਾ ਮਾਰਗਦਰਸ਼ਨ ਕਰਦਿਆਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਆਖਿਆ ਕਿ ਯੂਥ ਕਾਂਗਰਸ ਨੌਜਵਾਨਾਂ ਲਈ ਆਪਣੀ ਲੀਡਰਸ਼ਿਪ ਚਮਕਾਉਣ ਦਾ ਇੱਕ ਬਹੁਤ ਹੀ ਬਿਹਤਰੀਨ ਅਤੇ ਮਜ਼ਬੂਤ ਪਲੇਟਫਾਰਮ ਹੈ। ਆਪਣੀਆਂ ਸਿਆਸੀ ਯਾਦਾਂ ਸਾਂਝੀਆਂ ਕਰਦਿਆਂ ਤਿਵਾੜੀ ਨੇ ਦੱਸਿਆ ਕਿ ਉਨ੍ਹਾਂ ਦੇ ਖ਼ੁਦ ਦੇ ਸਿਆਸੀ ਕਰੀਅਰ ਦੀ ਸ਼ੁਰੂਆਤ ਵੀ ਐਨ.ਐਸ.ਯੂ.ਆਈ. ਅਤੇ ਯੂਥ ਕਾਂਗਰਸ ਤੋਂ ਹੀ ਹੋਈ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਹੀ ਦੇਸ਼ ਅਤੇ ਸਮਾਜ ਦਾ ਅਸਲ ਭਵਿੱਖ ਹਨ। ਜੇਕਰ ਪੜ੍ਹੇ-ਲਿਖੇ ਅਤੇ ਸੂਝਵਾਨ ਨੌਜਵਾਨ ਰਾਜਨੀਤੀ ਵਿੱਚ ਅੱਗੇ ਆਉਣਗੇ, ਤਾਂ ਹੀ ਸਮਾਜ ਨੂੰ ਇੱਕ ਨਵੀਂ ਅਤੇ ਵਧੀਆ ਸੇਧ ਦਿੱਤੀ ਜਾ ਸਕਦੀ ਹੈ। ਦੂਜੇ ਪਾਸੇ ਜ਼ਿਲ੍ਹਾ ਪ੍ਰਧਾਨ ਇੰਜੀ. ਹਿੱਤਰਾਜ ਚੌਧਰੀ ਜੰਡੀ ਨੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵੱਲੋਂ ਮਿਲੇ ਥਾਪੜੇ ਅਤੇ ਨਿੱਘੇ ਸੁਆਗਤ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਹਾਈਕਮਾਂਡ ਅਤੇ ਸੀਨੀਅਰ ਲੀਡਰਸ਼ਿਪ ਵੱਲੋਂ ਦੱਸੇ ਗਏ ਮਾਰਗਦਰਸ਼ਨ ‘ਤੇ ਪੂਰੀ ਤਨਦੇਹੀ ਨਾਲ ਚੱਲਣਗੇ। ਹਿਤਰਾਜ ਜੰਡੀ ਨੇ ਆਖਿਆ ਕਿ ਮੌਜੂਦਾ ਸਮੇਂ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਲਈ ਉਹ ਦਿਨ-ਰਾਤ ਇੱਕ ਕਰਕੇ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਾਂਗਰਸ ਪਰਿਵਾਰ ਨਾਲ ਜੋੜਨਗੇ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






