HOME ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਚੇਅਰਮੈਨ ਸਤਨਾਮ ਜਲਾਲਪੁਰ ਦਾ ਵੱਡਾ...

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਚੇਅਰਮੈਨ ਸਤਨਾਮ ਜਲਾਲਪੁਰ ਦਾ ਵੱਡਾ ਕਦਮ; ਤਿੰਨ ਪਿੰਡਾਂ ਨੂੰ ਜਿਮ ਲਈ ਲੱਖਾਂ ਦੀਆਂ ਗਰਾਂਟਾਂ ਜਾਰੀ

​ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਦੀ ਸਿਹਤ ਅਤੇ ਭਵਿੱਖ ਨੂੰ ਸੁਧਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ ਇਹਨਾਂ ਦੇ ਨਾਲ ਸੇਠੀ ਉਦਨੋਵਾਲ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਅਤੇ ਗੁਰਚਰਨ ਸਿੰਘ ਬਲੋਕ ਪ੍ਰਧਾਨ ਨੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਅਹਿਮ ਪਹਿਲਕਦਮੀ ਕੀਤੀ ਹੈ।​ਜਲਾਲਪੁਰ ਨੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਸਰੀਰਕ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਤਿੰਨ ਪਿੰਡਾਂ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਹਨ। ਇਨ੍ਹਾਂ ਗਰਾਂਟਾਂ ਰਾਹੀਂ ਪਿੰਡਾਂ ਵਿੱਚ ਆਧੁਨਿਕ ਜਿਮ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਪਿੰਡ ਬਛੌੜੀ 2 ਲੱਖ ਰੁਪਏ ਪਿੰਡ ਭਨੂੰ 1.5 ਲੱਖ ਰੁਪਏ ਪਿੰਡ ਖਰੌੜ  1​ ਲੱਖ ਰੁਪਏ ਦਿੱਤੇ “ਸਾਡਾ ਮੁੱਖ ਮਕਸਦ ਨੌਜਵਾਨਾਂ ਨੂੰ ਸਰੀਰਕ ਪੱਖੋਂ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਹੈ। ਪਿੰਡਾਂ ਵਿੱਚ ਜਿਮ ਖੁੱਲ੍ਹਣ ਨਾਲ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਕਸਰਤ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਉਹ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣਗੇ।”​ਉਨ੍ਹਾਂ  ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਅਜਿਹੀਆਂ ਖੇਡ ਸਹੂਲਤਾਂ ਦਾ ਵਿਸਤਾਰ ਕੀਤਾ ਜਾਵੇਗਾ।​ਇਸ ਸ਼ਲਾਘਾਯੋਗ ਉਪਰਾਲੇ ਲਈ ਪਿੰਡ ਖਰੌੜ, ਭਨੂੰ ਅਤੇ ਬਛੌੜੀ ਦੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਚੇਅਰਮੈਨ ਸਤਨਾਮ ਜਲਾਲਪੁਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਪਿੰਡਾਂ ਦੇ ਵਿਕਾਸ ਅਤੇ ਜਵਾਨੀ ਨੂੰ ਬਚਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਕੈਡਮੀ ਦੀਆਂ ਚੋਣਾਂ ਬਾਰੇ ਗੁਰਭਜਨ ਗਿੱਲ ਦੀ ਮਹੱਤਵਪੂਰਨ ਟਿੱਪਣੀ- ਧਾਨ ਭਾਵੇਂ ਡਾ. ਸਰਬਜੀਤ ਸਿੰਘ ਬਣੇ ਪਰ ਅਮਰ ਗਰਗ ਕਲਮਦਾਨ ਦੀ ਜਿੱਤ ਨਿਵੇਕਲੀ
Next articleਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਭਾਸ਼ਣ ਮੁਕਾਬਲੇ ਵਿਦਿਆਰਥੀਆਂ ਦੀ ਰਚਨਾਤਮਕ ਵਿਚਾਰ ਸ਼ਕਤੀ ਅਤੇ ਆਤਮ ਵਿਸ਼ਵਾਸ ਨੂੰ ਉਭਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ –  ਮੁੱਖ ਮਹਿਮਾਨ ਗੁਰਪ੍ਰੀਤ ਕੌਰ