ਲੁਧਿਆਣਾ (ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :- ਸਮੁੱਚੇ ਪੰਜਾਬ ਵਿੱਚ ਹੀ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਆਰੰਭ ਹੋ ਚੁੱਕਿਆ ਹੈ। ਇਹਨਾਂ ਚੋਣਾਂ ਵਿੱਚ ਹਿੱਸਾ ਲੈ ਰਹੇ ਉਮੀਦਵਾਰਾਂ ਨੇ ਅੱਜ ਆਪੋ ਆਪਣੇ ਕਾਗਜ਼ ਭਰ ਦਿੱਤੇ ਹਨ। ਜਿਲਾ ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿੱਚ ਪੈਂਦੇ ਵਾਰਡ ਨੰਬਰ 24 ਤੋਂ ਸ਼੍ਰੋਮਣੀ ਅਕਾਲੀ ਦਲ ਨੇ ਉੱਘੇ ਸਮਾਜ ਸੇਵੀ ਤੇ ਨੌਜਵਾਨ ਆਗੂ ਅਰਵਿੰਦਰ ਸਿੰਘ ਜੌਲੀ ਨੂੰ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਇਆ ਹੈ। ਅਰਵਿੰਦਰ ਸਿੰਘ ਜੌਲੀ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੇ ਵਿੱਚ ਪਾਰਟੀ ਲਈ ਬਹੁਤ ਸਖਤ ਮਿਹਨਤ ਕਰਕੇ ਕੰਮ ਕੀਤਾ ਪਰ ਜਦੋਂ ਟਿਕਟਾਂ ਦੀ ਵਾਰੀ ਆਈ ਤਾਂ ਟਿਕਟਾਂ ਆਪਣੇ ਚਹੇਤਿਆਂ ਨੂੰ ਦੇ ਦਿੱਤੀਆਂ। ਉਹਨਾਂ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੇ ਯੂਥ ਆਗੂ ਸਿਮਰਜੀਤ ਸਿੰਘ ਦਾ ਧੰਨਵਾਦੀ ਹਾਂ ਜਿਨਾਂ ਨੇ ਮੈਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਿਕਟ ਦੇ ਕੇ ਨਿਵਾਜਿਆ ਹੈ ਤੇ ਮੈਂ ਸਖ਼ਤ ਮਿਹਨਤ ਕਰਕੇ ਇਹ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲ਼ੀ ਵਿੱਚ ਪਾਵਾਂਗਾ ਤੇ ਸੁਖਬੀਰ ਸਿੰਘ ਬਾਦਲ ਦੇ ਹੱਥ ਮਜਬੂਤ ਕਰਾਂਗਾ। ਇਸ ਮੌਕੇ ਅਕਾਲੀ ਦਲ ਨਾਲ ਜੁੜੇ ਹੋਏ ਆਗੂਆਂ ਤੇ ਵਰਕਰਾਂ ਨੇ ਅਰਵਿੰਦਰ ਸਿੰਘ ਜੌਲੀ ਦਾ ਮੂੰਹ ਮਿੱਠਾ ਕਰਵਾ ਕੇ ਉਸ ਨੂੰ ਵਧਾਈਆਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly