HOME  ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਵੱਲੋ ਕਰਵਾਈ ਗਈ ਰੈੱਡ ਰਿਬਨ ਕਲੱਬਾਂ ਦੀ ਜਿ਼ਲ੍ਹਾ...

 ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਵੱਲੋ ਕਰਵਾਈ ਗਈ ਰੈੱਡ ਰਿਬਨ ਕਲੱਬਾਂ ਦੀ ਜਿ਼ਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ

3
   (ਸਮਾਜ ਵੀਕਲੀ)   ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਜੀ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਇੱਕ ਜਿ਼ਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਸਰਕਾਰੀ ਕਾਲਜ ਲੜਕੀਆ ਲੁਧਿਆਣਾ ਵਿਖੇ ਕਰਵਾਈ ਗਈ।।ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 53 ਰੈੱਡ ਰਿਬਨ ਕਲੱਬਾਂ ਅਤੇ 5 ਯੂਨੀਵਰਸਿਟੀ ਕਲੱਬਾਂ ਨੂੰ ਸਾਲ 2025—26 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ।ਇਸ ਸਮੇਂ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਨੇ ਸਾਰੇ ਕਾਲਜ਼ਾਂ ਦੇ ਨੋਡਲ ਅਫਸਰਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਕਾਲਜਾਂ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਨਸ਼ਿਆਂ, ਐੱਚ.ਆਈ.ਵੀ./ਏਡਜ਼, ਟੀ.ਬੀ ਤੋ ਬਚਾਅ ਅਤੇ ਖੂਨਦਾਨ ਸਬੰਧੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਮੀਟਿੰਗ ਵਿੱਚ ਸਾਲ 2025—26 ਦੋਰਾਨ ਰੈਡ ਰੀਬਨ ਕਲੱਬਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ਼ਾ ਬਾਰੇ ਵੀ ਸਮੀਖਿਆ ਕੀਤੀ ਗਈ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵੱਲੋਂ ਦੱਸਿਆ ਗਿਆ ਜ਼ਿਲ੍ਹੇ ਦੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਅਡਾਪਟ ਕੀਤੇ ਪਿੰਡਾਂ ਵਿੱਚ ਐੱਚ.ਆਈ.ਵੀ./ਏਡਜ਼ ਸਬੰਧੀ ਅਤੇ ਨਸ਼ਾ ਵਿਰੋਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਡਾ. ਸਰੋਜ ਸੇਠੀ, ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਡਾ. ਕੁਲਦੀਪ ਸਿੰਘ ਬੇਦੀ, ਲੁਧਿਆਣਾ ਵੱਲੋਂ ਐੱਚ.ਆਈ.ਵੀ./ਏਡਜ਼ ਦੇ ਲੱਛਣ ਅਤੇ ਟੈਸਟਿੰਗ ਸੈਂਟਰਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਵੱਲੋਂ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।ਵਿਭਾਗ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਪੋ੍ਰਗਰਾਮ ਕੋਆਰਡੀਨੇਟਰਾਂ ਅਤੇ ਵਲੰਟੀਅਰਾਂ ਨੂੰ ਲੰਚ ਕਰਵਾਇਆ ਗਿਆ।ਇਸ ਮੀਟਿੰਗ ਵਿੱਚ 53 ਕਾਲਜਾਂ ਅਤੇ 5 ਯੂਨੀਵਰਸਿਟੀਆਂ਼ ਦੇ ਨੋਡਲ ਇੰਚਾਰਜ਼/ਨੋਡਲ ਅਫਸਰਾਂ ਅਤੇ ਰੈਡ ਰੀਬਨ ਕਲੱਬਾਂ ਦੇ ਵਲੰਟੀਅਰਾਂ਼ ਨੇ ਭਾਗ ਲਿਆ। ਇਸ ਦੌਰਾਨ ਸੁਖਮਨਪ੍ਰੀਤ ਕੌਰ, ਗਗਨਦੀਪ ਕੌਰ, ਮਨੀਸ਼ਾ, ਸਵੇਤਾ ਥਾਪਾ, ਪੋ੍ਰ: ਰਾਮਦੀਨ, ਰੇਖਾ ਭਨੋਟ, ਕਮਲਜੀਤ ਕੌਰ, ਪ੍ਰਗਟ ਸਿੰਘ ਗਰਚਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਤਰਕਸ਼ੀਲ ਸੁਸਾਇਟੀ ਹੜ੍ਹ ਪੀੜ੍ਹਤ ਵਿਦਿਆਰਥੀਆਂ ਨੂੰ 10 ਲੱਖ ਰੁਪਏ ਦੀਆਂ ਸਟੇਸ਼ਨਰੀ ਕਿੱਟਾਂ ਦੇਵੇਗੀ
Next articleਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਐੱਨ.ਐੱਸ.ਐੱਸ. ਦਿਵਸ ਮਨਾਇਆ