ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਕੇ ਆਪਣਾ ‘ਤੇ ਪਰਿਵਾਰਾਂ ਦਾ ਨੁਕਸਾਨ ਕਰ ਰਹੇ ਹਨ – ਦਲ ਖਾਲਸਾ

ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀ ਦਵਾਈ ਲਈ 95019-65267 ‘ਤੇ ਸੰਪਰਕ ਕਰ ਸਕਦੇ ਹਨ – ਬਲਜਿੰਦਰ ਸਿੰਘ ਖਾਲਸਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਆਯੂਰ ਜੀਵਨ ਆਯੁਰਵੈਦਿਕ ਖੋਜ ਕੇਂਦਰ ਵੱਲੋਂ ਨਸ਼ਿਆਂ ਕਾਰਨ ਮਰ ਰਹੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਮੁਫ਼ਤ ਨਸ਼ਾ ਛੁਡਾਊ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਸ਼ਾਹਪੁਰ ਵਿਖੇ ਮੁਫ਼ਤ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ ਅਤੇ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲਣ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਆਯੂਰ ਜੀਵਨ ਆਯੁਰਵੈਦਿਕ ਖੋਜ ਕੇਂਦਰ ਦੇ ਐਮ.ਡੀ. ਅਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦਲ ਖਾਲਸਾ ਦੇ ਜ਼ਿਲਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਨੌਜਵਾਨ ਨਸ਼ੇ ਅਤੇ ਹੋਰ ਭੈੜੀਆਂ ਆਦਤਾਂ ਵਿੱਚ ਫਸ ਕੇ ਆਪਣਾ ਅਤੇ ਦੇਸ਼ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਦੀ ਭਲਾਈ ਲਈ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਸੇਵੀ, ਬੁੱਧੀਜੀਵੀ ਅਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਨਸ਼ਿਆਂ ਵਿਰੁੱਧ ਵੱਡੇ ਪੱਧਰ ’ਤੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅੱਜ ਨਸ਼ੇ ਸਾਡੀ ਨੌਜਵਾਨ ਪੀੜ੍ਹੀ ਨੂੰ ਪੂਰੀ ਤਰ੍ਹਾਂ ਖੋਖਲਾ ਕਰ ਰਹੇ ਹਨ। ਹਰ ਰੋਜ਼ ਅਸੀਂ ਮਾਰੂ ਨਸ਼ਿਆਂ ਕਾਰਨ ਆਪਣੇ ਮਾਪਿਆਂ ਦੇ ਇਕਲੌਤੇ ਬੱਚਿਆਂ ਦੀ ਮੌਤ ਦੀਆਂ ਖ਼ਬਰਾਂ ਸੁਣਦੇ ਅਤੇ ਪੜ੍ਹਦੇ ਹਾਂ। ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਇਸ ਸਮੱਸਿਆ ਦੇ ਹੱਲ ਲਈ ਪੰਜਾਬ ਦੀ ਭਲਾਈ ਲਈ ਸੋਚਣ ਵਾਲੀਆਂ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਇਸ ਦਾ ਸਥਾਈ ਹੱਲ ਕੱਢਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੜ੍ਹਾਈ, ਖੇਡਾਂ ਅਤੇ ਹੋਰ ਚੰਗੇ ਅਤੇ ਸਮਾਜ ਭਲਾਈ ਦੇ ਪ੍ਰੋਗਰਾਮਾਂ ਨਾਲ ਜੋੜਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਰੋਕਣ ਲਈ ਪੁਲਿਸ ਅਤੇ ਜਨਤਾ ਨੂੰ ਇਕੱਠੇ ਹੋ ਕੇ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋ ਲੋਕ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਆਪਣਾ ਮਨ ਬਣਾ ਸਕਦੇ ਹਨ ਅਤੇ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਸਾਡੇ ਨਾਲ 9501965267 ਨੰਬਰ ‘ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਰਜਨੀਸ਼ ਕੁਮਾਰ (ਬੀ.ਏ.ਐਮ.ਐਸ.), ਰੌਨੀ ਪਾਬਲਾ, ਤਜਿੰਦਰ ਸਿੰਘ, ਹਰਜੀਤ ਸਿੰਘ ਜੀਤਾ, ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਚੌਥਾ ਉਸਤਾਦ ਰਾਜਿੰਦਰ ਪਰਦੇਸੀ ਯਾਦਗਾਰੀ ਐਵਾਰਡ ਦਿੱਤਾ ਸੁਰਿੰਦਰਪ੍ਰੀਤ ਘਣੀਆਂ ਨੂੰ
Next articleਅਥਰਵ ਅਵਾਰਡ ਆਫ਼ ਐਕਸੀਲੈਂਸ 1 ਜੂਨ ਨੂੰ