HOME *ਹਲਕਾ ਬਲਾਚੌਰ ਵਿੱਚ ਯੂਥ ਵਿੰਗ ਦੇ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਵਿਧਾਇਕ...

*ਹਲਕਾ ਬਲਾਚੌਰ ਵਿੱਚ ਯੂਥ ਵਿੰਗ ਦੇ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਵਿਧਾਇਕ ਸੰਤੋਸ਼ ਕਟਾਰੀਆ ਅਤੇ ਕਰਨਵੀਰ ਕਟਾਰੀਆ ਨੇ ਦਿੱਤੀ ਵਧਾਈ*

2
ਬਲਾਚੌਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਹਲਕਾ ਬਲਾਚੌਰ ਵਿੱਚ ਯੂਥ ਵਿੰਗ ਦੇ ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਨਵ-ਨਿਯੁਕਤ ਸਾਥੀਆਂ ਨੂੰ ਵਧਾਈਆਂ ਦਿੰਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦਾ ਸੱਦਾ ਦਿੱਤਾ।ਨਵ-ਨਿਯੁਕਤ ਬਲਾਕ ਪ੍ਰਧਾਨਾਂ  ਭੁਪਿੰਦਰ ਸਿੰਘ ਲੱਕੀ, ਦਵਿੰਦਰ ਸਿੰਘ, ਲਾਲ ਚੰਦ, ਕਸ਼ਮੀਰ ਸਿੰਘ, ਰਮਨ ਬਜਾੜ, ਹਰਮਨਜੀਤ ਬੈਂਸ, ਅਮਰੀਕ ਸਿੰਘ, ਅਸ਼ੋਕ ਭਾਟੀਆ, ਬਨੀਤ ਭੂੰਬਲਾ, ਗੁਰਦੇਵ ਸਿੰਘ, ਹਰਨੇਕ ਸਿੰਘ, ਮਨਪ੍ਰੀਤ ਸਿੰਘ, ਅਮਰਜੀਤ ਸਿੰਘ, ਮੱਖਣ ਸਿੰਘ, ਦੀਪਾ, ਹਰਜਿੰਦਰ ਸੈਣੀ, ਗੁਰਦੀਪ ਲਾਡੀ, ਪ੍ਰਿੰਸ, ਰੋਹਿਤ ਚੌਧਰੀ ਅਤੇ ਗੁਰਪ੍ਰੀਤ ਸੈਣੀ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ, “ਮੈਂ ਸਾਰੇ ਨਵੇਂ ਨਿਯੁਕਤ ਯੂਥ ਵਿੰਗ ਬਲਾਕ ਪ੍ਰਧਾਨ ਸਾਥੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਹਾਡੀ ਅਗਵਾਈ ਨਾਲ ਪਾਰਟੀ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਨਤਾ ਤੱਕ ਪਹੁੰਚਾਇਆ ਜਾਵੇਗਾ। ਨੌਜਵਾਨਾਂ ਦਾ ਜੋਸ਼ ਹੀ ਪਾਰਟੀ ਦੀ ਅਸਲ ਤਾਕਤ ਹੈ।” ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਕਿਹਾ, “ਅੱਜ ਬਲਾਚੌਰ ਹਲਕੇ ਵਿੱਚ ਮਿਹਨਤੀ ਅਤੇ ਜੁਝਾਰੂ ਨੌਜਵਾਨਾਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਾਡੀ ਟੀਮ ਹੁਣ ਹੋਰ ਵੀ ਵੱਡੀ ਅਤੇ ਮਜ਼ਬੂਤ ਹੋ ਗਈ ਹੈ। ਅਸੀਂ ਸਾਰੇ ਮਿਲ ਕੇ ਹਲਕੇ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਾਂਗੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਵਾਂਗੇ। ਇਨ੍ਹਾਂ ਨਿਯੁਕਤੀਆਂ ਨਾਲ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ।” ਨਵ-ਨਿਯੁਕਤ ਪ੍ਰਧਾਨਾਂ ਨੇ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨਗੇ ਅਤੇ ਲੋਕਾਂ ਦੀ ਸੇਵਾ ਵਿੱਚ ਹਮੇਸ਼ਾ ਤਤਪਰ ਰਹਿਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਘਰ ਨੂੰ ਲੱਗੀ ਭਿਆਨਕ ਅੱਗ, ਇਕ ਵਿਅਕਤੀ ਦੀ ਮੌਤ
Next articleਨਵੇਂ ਵਰ੍ਹੇ ਦੀ ਆਮਦ ਤੇ ਬੀਕੇਯੂ ਪੰਜਾਬ (ਇਕਾਈ ਜਲੰਧਰ) ਵੱਲੋਂ ਮਹਿਤਪੁਰ ਵਿੱਚ ਹੰਗਾਮੀ ਮੀਟਿੰਗ ਸੱਦੀ