ਮਾਛੀਵਾੜਾ (ਸਮਾਜ ਵੀਕਲੀ): ਇੱਥੋਂ ਦੇ ਇੱਕ ਕਾਲਜ ਵਿੱਚ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਹੁਕਮ ਮੰਨਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਲਈ ਪਹਿਲਾਂ ਯੂ-ਟਿਊਬ ਚੈਨਲ ਲਾਂਚ ਕੀਤਾ ਜਾਵੇਗਾ ਅਤੇ ਮਗਰੋਂ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਤੋਂ ਪ੍ਰਵਾਨਗੀ ਲੈ ਕੇ ਜਲਦੀ ਹੀ ਸੈਟੇਲਾਈਟ ਚੈਨਲ ਵੀ ਸ਼ੁਰੂ ਕਰ ਦਿੱਤਾ ਜਾਵੇਗਾ।
ਯੂਟਿਊਬ ਚੈਨਲ ਇੱਕ ਹਫ਼ਤੇ ਵਿੱਚ ਲਾਂਚ ਹੋਣ ਦੀ ਉਮੀਦ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿਹਾ ਕਿ ਜਿਹੜੇ ਸਿੱਖ ਪਰਿਵਾਰ ਧਰਮ ਪਰਿਵਰਤਨ ਕਰ ਰਹੇ ਹਨ, ਉਹ ਸਿੱਖ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਚੜ੍ਹਦੀਕਲਾ ਵਿੱਚ ਰੱਖਣ ਲਈ ਗੁਰੂ ਸਹਿਬਾਨ ਨੇ ਕੁਰਬਾਨੀਆਂ ਦਿੱਤੀਆਂ ਪਰ ਜੇ ਹੁਣ ਕੋਈ ਵਿਅਕਤੀ ਲਾਲਚ ਵਿੱਚ ਆ ਕੇ ਆਪਣਾ ਧਰਮ ਛੱਡ ਦੇੇਵੇ ਤਾਂ ਉਹ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਦੂਜੇ ਧਰਮਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਆਰਥਿਕ ਸਹਾਇਤਾ ਜਾਂ ਹੋਰ ਲਾਲਚ ਦੇ ਕੇ ਧਰਮ ਪਰਿਵਰਤਨ ਨਾ ਕਰਵਾਉਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly