ਜੋਨ ਪੱਧਰੀ 19 ਸਾਲ ਉਮਰ ਵਰਗ ਦੇ ਫੁੱਟਬਾਲ ਖੇਡ ਮੁਕਾਬਲਿਆਂ ਵਿੱਚ ਖੇਡਦੇ ਹੋਏ ਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਨੇ ਹਾਸਿਲ ਕੀਤਾ ਗੋਲਡ ਮੈਡਲ।

(ਸਮਾਜ ਵੀਕਲੀ) ਸੰਦੀਪ ਸਿੰਘ ਬਖੋਪੀਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਕੂਲ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਜੀ ਦੀ ਅਗਵਾਈ ਵਿੱਚ  ਬੀਤੇ ਦਿਨੀਂ ਸੱਤਿਆ ਭਾਰਤੀ ਸਕੂਲ ਝਨੇੜੀ ਵਿਖੇ ਜੋਨ ਪੱਧਰੀ ਫੁੱਟਬਾਲ ਖੇਡ ਮੁਕਾਬਲਿਆਂ ਵਿੱਚ ਸਕੂਲ ਦੀ 19 ਸਾਲ ਅਤੇ 17 ਸਾਲ ਉਮਰ ਵਰਗ ਦੇ ਲੜਕਿਆਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਆਪਣੇ ਕੋਚ ਸਤਨਾਮ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਚੰਗੀ ਖੇਡ ਦਾ ਪ੍ਰਦਰਸ਼ਨ  ਕਰਦੇ ਹੋਏ 17 ਸਾਲਾਂ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ 19 ਸਾਲਾ ਉਮਰ ਵਰਗ ਵਿੱਚ ਲੜਕਿਆਂ ਦੀ ਟੀਮ ਨੇ ਗੋਲਡ ਮੈਡਲ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਸਕੂਲ ਪਹੁੰਚਣ ਉਪਰੰਤ, ਸਕੂਲ ਦੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਕੂਲ ਚੇਅਰਮੈਨ ਬਾਬਾ ਕਿਰਪਾਲ ਸਿੰਘ ਜੀ ਮੈਨੇਜਰ ਸਰਦਾਰ ਸਰਬਜੀਤ ਸਿੰਘ ਜੀ,ਕਮਲਦੀਪ ਸਿੰਘ ਝਨੇੜੀ ਜੀ ਅਤੇ ਡਾਇਰੈਕਟਰ  ਪ੍ਰਬੰਧਕ ਡਾ:ਗੁਰਮੀਤ ਸਿੰਘ ਜੀ ਵੱਲੋਂ ਮਿਹਨਤੀ ਅਧਿਆਪਕ ਸਤਪਾਲ ਸਿੰਘ ਅਤੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਦਾ ਚੰਗੀ ਸਪੋਰਟਸ ਕਾਰਗੁਜ਼ਾਰੀ ਦਿਖਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਇਸ ਮਿਸ਼ਨ ਨੂੰ ਅੱਗੇ ਇਸੇ ਤਰ੍ਹਾਂ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ। ਅਤੇ ਸਮੂਹ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਢੇਰੋ ਸ਼ੁਭਕਾਮਨਾਵਾਂ ਭੇਟ ਕੀਤੀਆਂ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਯੂਨੀਕ ਸਕੂਲ ਸਮਾਲਸਰ ਵਿਖੇ ਮਨਾਇਆ ਤੀਆਂ ਦਾ ਤਿਉਹਾਰ
Next articleਅੱਜ ਕੱਲ੍ਹ ਦੇ ਨੌਜਵਾਨ ਬਾਬੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਨਹੀਂ ਬਖਸ਼ ਰਹੇ ਹੋਰ ਕਿਹਨੂੰ ਬਖਸ਼ਣਗੇ