ਭੀਖੀ (ਸਮਾਜ ਵੀਕਲੀ) ( ਕਮਲ ਜਿੰਦਲ ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਜ਼ੋਨ ਪੱਧਰੀ ਖੇਡਾਂ ਵਿਚੋਂ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਕਬੱਡੀ ਅੰਡਰ 17 ਮੁੰਡਿਆਂ ਦੀ ਟੀਮ ਨੇ ਸਰਕਾਰੀ ਸਕੂਲ ਪਿੰਡ ਮੋਹਰ ਸਿੰਘ ਵਾਲਾ ਜ਼ਿਲ੍ਹਾ ਮਾਨਸਾ ਵਿਖੇ ਸਰਕਾਰੀ ਸਕੂਲ ਪਿੰਡ ਧਲੇਵਾਂ ਦੀ ਟੀਮ ਨੂੰ ਹਰਾ ਕੇ ਪਹਿਲਾਂ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਨਾਮ ਚਮਕਾਇਆ। ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਜੀ ਨੇ ਦੱਸਦੇ ਹੋਏ ਕਿਹਾ ਕਿ ਇਹ ਸਾਡੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਬੱਚੇ ਵਧੀਆ ਪੁਜੀਸ਼ਨਾਂ ਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ । ਸਕੂਲ ਦੇ ਡੀਪੀ ਹਰਿੰਦਰ ਸਿੰਘ ਨੂੰ ਵੀ ਵਧਾਈ ਦਿੱਤੀ ਅਤੇ ਉਹਨਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਹਨਾਂ ਨੇ ਬੱਚਿਆਂ ਨੂੰ ਬਹੁਤ ਮਿਹਨਤ ਕਰਵਾਈ ਹੈ ਜਿਸ ਕਰਕੇ ਅੱਜ ਬੱਚੇ ਇਹ ਮੁਕਾਮ ਹਾਸਿਲ ਕਰ ਸਕੇ ਹਨ। ਇਸ ਮੌਕੇ ਮੈਡਮ ਪ੍ਰਿੰਸੀਪਲ ਕਿਰਨ ਰਤਨ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੀ ਹੌਸਲਾ ਅਫਜਾਈ ਲਈ ਉਹਨਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਸਮੂਹ ਸਟਾਫ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



